ਮੂਸੇਵਾਲਾ ਦੀ ਅੰਤਿਮ ਵਿਦਾਈ, ਸਮਰਥਕਾਂ ਦਾ ਉਮੜਿਆ ਸੈਲਾਬ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਪਿੰਡ ਮੂਸੇ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਦੌਰਾਨ ਸਰਮਥਕਾਂ ਦਾ ਵੱਡਾ ਇੱਕਠ ਹੋਇਆ ਪਿਆ ਹੈ। ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਖੇਤ ਚ ਕੀਤਾ ਜਾਵੇਗਾ। ਇਸ ਦੌਰਾਨ ਮੂਸੇਵਾਲਾ ਦੇ ਸਮਰਥਕਾਂ ਦਾ ਵੱਡਾ ਹਜੂਮ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 5911 ’ਤੇ ਅੰਤਿਮ ਸਫਰ ਹੋਵੇਗਾ। ਥੋੜੇ ਸਮੇਂ ਬਾਅਦ ਸਿੱਧੂ ਮੂਸੇਵਾਲਾ ਦਾ ਖੇਤ ਚ ਅੰਤਿਮ ਸਸਕਾਰ ਕੀਤਾ ਜਾਵੇਗਾ।