ਮੋਟਰਸਾਇਕਲ ਚੋਰ ਗਿਰੋਹ ਬੇਨਕਾਬ ! - ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ
ਫਰੀਦਕੋਟ: ਸੀਆਈਏ ਸਟਾਫ ਫਰੀਦਕੋਟ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ ਦੋ ਮੈਬਰਾਂ ਨੂੰ ਕਾਬੂ ਕੀਤਾ ਹੈ ਜਿੰਨ੍ਹਾਂ ਕੋਲੋਂ 7 ਵਹੀਕਲ ਚੋਰੀ ਕੀਤੇ ਹੋਏ ਬ੍ਰਾਮਦ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ASI ਚਮਕੌਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਨਾਕੇਬੰਦੀ ਕੀਤੀ ਗਈ ਸੀ ਜਿੱਥੇ ਖ਼ਾਸ ਮੁਖਬਰ ਵੱਲੋਂ ਮਿਲੀ ਇਤਲਾਹ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿੰਨ੍ਹਾਂ ਕੋਲੋ ਚੋਰੀ ਕੀਤੇ ਗਏ ਦੋ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਅਤੇ ਜਦੋਂ ਇੰਨ੍ਹਾਂ ਕੋਲੋਂ ਸਖ਼ਤੀ ਨਾਲ ਹੋਰ ਪੁੱਛਗਿੱਛ ਕੀਤੀ ਗਈ ਤਾਂ ਇੰਨ੍ਹਾਂ ਦੀ ਨਿਸ਼ਾਨਦੇਹੀ ’ਤੇ ਹੋਰ ਪੰਜ ਮੋਟਰਸਾਈਕਲ ਅਤੇ ਦੋ ਐਕਟਿਵਾ ਸਕੂਟੀ ਬ੍ਰਾਮਦ ਕੀਤੀਆਂ ਗਈਆਂ ਜੋ ਇੰਨ੍ਹਾਂ ਵੱਲੋਂ ਸ਼ੂਗਰ ਮਿਲ ਦੇ ਜੰਗਲ ’ਚ ਛੁਪਾ ਕੇ ਰੱਖੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇੰਨ੍ਹਾਂ ਕੋਲੋਂ 7 ਵਹੀਕਲ ਬ੍ਰਾਮਦ ਕੀਤੇ ਜਾ ਚੁੱਕੇ ਹਨ ਅਤੇ ਇੰਨ੍ਹਾਂ ਤੋਂ ਹੋਰ ਵੀ ਰਿਕਵਰੀ ਹੋਣ ਦੀ ਉਮੀਦ ਹੈ।