15 ਲੱਖ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ ! - Faridkot police arrested smuggler with 30 grams of heroin
ਫਰੀਦਕੋਟ: ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਫਰੀਦਕੋਟ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਜਿਸ ਦੀ ਕੀਮਤ ਅੰਤਰ ਰਾਸ਼ਟਰੀ ਬਜ਼ਾਰ ’ਚ ਕਰੀਬ 15 ਲੱਖ ਰੁਪਏ ਦੱਸੀ ਜਾ ਰਹੀ ਹੈ। ਜਾਣਕਰੀ ਮੁਤਾਬਿਕ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਉਕਤ ਵਿਅਕਤੀ ਜਿਸ ਦੇ ਖ਼ਿਲਾਫ਼ ਪਹਿਲਾਂ ਵੀ 20 ਗ੍ਰਾਮ ਹੈਰੋਇਨ ਬ੍ਰਾਮਦਗੀ ਨੂੰ ਲੈਕੇ ਮਾਮਲਾ ਦਰਜ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਚ ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ ਆਇਆ ਸੀ। ਜਾਣਕਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਜਿਸ ਨੂੰ 30 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ ਇਹ ਖੁਦ ਵੀ ਨਸ਼ੇ ਦਾ ਆਦੀ ਹੈ ਅਤੇ ਇਹ ਗ੍ਰਾਹਕਾਂ ਦੀ ਤਲਾਸ਼ ਵਿੱਚ ਸੀ ਜਦ ਇਸ ਨੂੰ ਕਾਬੂ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਖ਼ਿਲਾਫ ਮਾਮਲਾ ਦਰਜ ਕਰ ਰਿਮਾਂਡ ’ਤੇ ਲੈੱਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੇ ਉਕਤ ਵਿਅਕਤੀ ਕਿਸ ਤੋਂ ਸਪਲਾਈ ਲੈਂਦਾ ਸੀ।