ਕਿਸਾਨ ਨੇ ਬੀਜੇਪੀ ਦਫ਼ਤਰ ਦੇ ਬਾਹਰ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ - law
ਅੰਮ੍ਰਿਤਸਰ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬੀਜੇਪੀ ਦਫ਼ਤਰ ਖੰਨਾ ਸਮਾਰਕ ਵਿਖੇ ਖੇਤੀਬਾੜੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ (Copies of laws)ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮਹਿੰਗਾਈ ਵੱਧਣ ਮੱਧ ਵਰਗ ਦੀਆਂ ਜੇਬਾਂ ਉਤੇ ਅਸਰ ਪੈ ਰਿਹਾ ਹੈ।ਉਨ੍ਹਾਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕਾਨੂੰਨ(law) ਰੱਦ ਨਾ ਕੀਤੇ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।