ਮੋਦੀ ਸਰਕਾਰ ਖਿਲਾਫ਼ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲਖੀਮਪੁਰ ਖੀਰੀ ਮੋਰਚੇ ਲਈ ਅੰਮ੍ਰਿਤਸਰ ਤੋਂ ਜੱਥੇ ਰਵਾਨਾ - farmer protest
ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ (lakhimpur kheri) ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋ ਰਹੇ ਹਨ। ਅੱਜ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ। ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ ।