ਦਿੱਲੀ 'ਚ ਬੈਠੈ ਕਿਸਾਨਾਂ ਲਈ ਭੇਜਿਆਂ 10 ਕੁਇੰਟਲ ਖੋਏ ਦੀਆਂ ਪਿੰਨੀਆਂ - ਕਿਸਾਨੀ ਸੰਘਰਸ਼
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਲਈ ਪੰਜਾਬ ਦੇ ਲੋਕ ਲਗਾਤਾਰ ਮਦਦ ਪਹੁੰਚਾ ਰਹੇ ਹਨ। ਇਸ ਲੜੀ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਕਰਮਗੜ ਅੋਤਾ ਵਾਲੀ ਦੇ ਲੋਕਾਂ ਨੇ ਕਿਸਾਨਾਂ ਲਈ 10 ਕੁਇੰਟਲ ਖੋਏ ਦੀਆਂ ਪਿੰਨੀਆਂ ਤਿਆਰ ਕਰਕੇ ਦਿੱਲੀ ਰਵਾਨਾ ਕੀਤੀਆਂ। ਕਿਸਾਨਾਂ ਨੇ ਕਿਹਾ ਕਿ ਸੰਘਰਸ਼ਸ਼ੀਲ ਲੋਕਾਂ ਲਈ ਹਰ ਤਰ੍ਹਾਂ ਦੀ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ ਚੀਰ ਇਹ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ।