ਕਿਸਾਨ ਨੇ ਸਲਫਾਸ ਖਾ ਜੀਵਨ ਲੀਲਾ ਕੀਤੀ ਸਮਾਪਤ
ਫਿਰੋਜ਼ਪੁਰ: ਸੂਬੇ ਅੰਦਰ ਬੇਸ਼ੱਕ ਸਰਕਾਰਾਂ ਕਰਜ਼ਾ ਮੁਆਫੀ ਦੇ ਦਾਅਵੇ ਕਰ ਰਹੀਆਂ ਹਨ ਪਰ ਹਕੀਕਤ ਵਿੱਚ ਕਿਸਾਨ ਅੱਜ ਵੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਹੈ। ਇਸ ਦੇ ਚੱਲਦਿਆਂ ਕਈ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਇਸੇ ਤਰ੍ਹਾਂ ਦੀ ਘਟਨਾ ਫਿਰੋਜ਼ਪੁਰ ਦੇ ਪਿੰਡ ਬਸਤੀ ਨੱਥੂ ਵਾਲੀ ਵਿੱਚ ਵਾਪਰੀ ਹੈ ਜਿੱਥੋਂ ਦਾ ਕਿਸਾਨ ਰਛਪਾਲ ਸਿੰਘ ਉਮਰ ਕਰੀਬ 46 ਸਾਲ ਜੋ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਕਿਸਾਨ ਨੇ ਸਲਫਾਸ ਖਾ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਛਪਾਲ ਸਿੰਘ ਦੇ ਪੁੱਤਰ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ 12 ਤੋਂ 13 ਲੱਖ ਰੁਪਏ ਦਾ ਉਨ੍ਹਾਂ ਸਿਰ ਕਰਜ਼ਾ ਸੀ ਜਿਸਨੂੰ ਲੈਕੇ ਉਸਦੇ ਪਿਤਾ ਅਕਸਰ ਹੀ ਪ੍ਰੇਸ਼ਾਨ ਰਹਿੰਦੇ ਸਨ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਜਦ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਪਿਛੋਂ ਉਨ੍ਹਾਂ ਨੇ ਜਹਿਰੀਲੀ ਵਸਤੂ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੂਸਰੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਏ ਐਸ ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਛਪਾਲ ਸਿੰਘ ਦੇ ਬੇਟੇ ਦੇ ਬਿਆਨਾਂ ’ਤੇ 174 ਦਾ ਮਾਮਲਾ ਦਰਜ ਕਾਰਵਾਈ ਕੀਤੀ ਜਾ ਰਹੀ ਹੈ।