ਮਾਨਸਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ
ਮਾਨਸਾ: ਮਾਨਸਾ ਦੇ ਰੇਲਵੇ ਸਟੇਸ਼ਨ (Mansa railway station) ‘ਤੇ ਕੇਂਦਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ (Leaders of farmers' organizations) ਅਤੇ ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋਂ ਅਗਨੀਪੱਥ ਯੋਜਨਾ ਦੇ ਨਾਲ ਰੁਜ਼ਗਾਰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਾਜਪਾ ਸਰਕਾਰ ਹੌਲੀ-ਹੌਲੀ ਦੇਸ਼ ਵਿੱਚੋਂ ਲੋਕਤੰਤਰ ਨੂੰ ਖ਼ਤਮ ਕਰਕੇ ਕਾਰਪੋਰੇਟ ਘਰਾਣਿਆਂ ਦਾ ਰਾਜਤੰਤਰ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਫ਼ੌਜ ਨੂੰ ਉਹ ਕਿਸੇ ਵੀ ਹਾਲਾਤ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ।