ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਰੋਕਣ 'ਤੇ ਕਿਸਾਨਾਂ ਨੇ ਕੱਢੀ ਭੜਾਸ - ਕੇਂਦਰ ਸਰਕਾਰ ਵੱਲੋਂ ਨਵਾਂ ਆਦੇਸ਼
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਆਰਡੀਨੈਂਸਾ ਦੇ ਵਿਰੋਧ ਵਿੱਚ ਪੰਜਾਬ 'ਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਰੇਲਵੇ ਟਰੈਕ ’ਤੇ ਬੈਠਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੂਬਾ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਬਾਹਰੀ ਸੂਬਿਆਂ ਤੋਂ ਜਰੂਰਤ ਦੇ ਸਮਾਨ ਲਈ ਮਾਲ ਗੱਡੀਆਂ ਆਉਣ ਦਿੱਤੀ ਜਾਵੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਆਉਣ ਦੀ ਢਿੱਲ ਦਿੱਤੀ ਗਈ। ਪਰ ਹੁਣ ਕੇਂਦਰ ਸਰਕਾਰ ਵੱਲੋਂ ਨਵਾਂ ਆਦੇਸ਼ ਜਾਰੀ ਕੀਤੇ ਗਏ ਕਿ ਜਿਨ੍ਹਾਂ ਚਿਰ ਤੱਕ ਯਾਤਰੀ ਗੱਡੀਆਂ ਨਹੀਂ ਚਲਾਈ ਜਾਂਦੀਆਂ ਉਨ੍ਹਾਂ ਚਿਰ ਤੱਕ ਪੰਜਾਬ 'ਚ ਮਾਲ ਗੱਡੀਆਂ ਨਹੀਂ ਚਲਾਇਆ ਜਾਣਗੀਆਂ।