ਰਹਿੰਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਕਿਸਾਨ ਮਨਾ ਰਹੇ ਰੋਸ ਹਫ਼ਤਾ - ਰੋਸ ਹਫਤਾ ਮਨਾਇਆ ਜਾ ਰਿਹਾ ਹੈ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਦਿਨ ਰੋਸ ਹਫ਼ਤੇ ਵਜੋਂ ਮਨਾਇਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਲਖੀਮਪੁਰ ਖੀਰੀ ਘਟਨਾਵਾਂ ਵਿਚ ਗਵਾਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਐੱਮਐੱਸਪੀ ਦੀ ਗਰੰਟੀ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਰੋਸ ਹਫਤਾ ਮਨਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।