ਬਿਜਲੀ ਸਮੱਸਿਆ ਨੂੰ ਲੈਕੇ ਕਿਸਾਨਾਂ ਨੇ ਕੀਤਾ ਐਕਸੀਅਨ ਦਫ਼ਤਰ ਦਾ ਘਿਰਾਓ - Farmers besiege Axion
ਮਾਨਸਾ: ਪਿਛਲੇ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਦੇ ਚਲਦਿਆਂ ਮਾਨਸਾ ਦੇ ਐਕਸੀਅਨ ਦਫ਼ਤਰ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਵੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਇਨੀਂ ਦਿਨੀਂ ਕਿਸਾਨਾਂ ਵੱਲੋਂ ਨਰਮੇ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਪਾਣੀ ਦੀ ਸਖ਼ਤ ਜ਼ਰੂਰਤ ਹੈ ਪਰ ਬਿਜਲੀ ਨਾ ਆਉਣ ਕਾਰਨ ਵੱਡੀ ਸਮੱਸਿਆ ਆ ਰਹੀ ਹੈ। ਉਥੇ ਹੀ ਪਿੰਡਾਂ 'ਚ ਰਾਤ ਸਮੇਂ ਅਤੇ ਦਿਨ ਸਮੇਂ ਬਿਜਲੀ ਦੇ ਵੱਡੇ ਕੱਟ ਲੱਗ ਰਹੇ ਹਨ, ਜਿਸ ਕਾਰਨ ਵੱਡੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਝੋਨੇ ਦੀ ਬਿਜਾਈ ਵੀ ਕਰਨੀ ਹੈ, ਜਿਸਦੇ ਲਈ ਰੌਣੀ ਤੋਂ ਪਹਿਲਾਂ ਬਿਜਾਈ ਨਰਮੇ ਦਾ ਸੀਜਨ ਚੱਲ ਰਿਹਾ ਹੈ ਅਤੇ ਬਿਜਲੀ ਨਾ ਆਉਣ ਕਾਰਨ ਜਿਥੇ ਕਿਸਾਨਾਂ ਨੂੰ ਸਮੱਸਿਆ ਹੈ ਉੱਥੇ ਹੀ ਆਮ ਵਰਗ ਵੀ ਬਿਜਲੀ ਨਾ ਆਉਣ ਕਾਰਨ ਪ੍ਰੇਸ਼ਾਨ ਹੈ।