ਕਿਸਾਨਾਂ ਨੇ ਮੰਤਰੀ ਜਿੰਪਾ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਜਾਣੋ ਕਿਉਂ ?
ਹੁਸ਼ਿਆਰਪੁਰ: ਜ਼ਿਲ੍ਹੇ ’ਚ ਕਿਸਾਨਾਂ ਵਲੋਂ ਕੰਢੀ ਕਨਾਲ ਨਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜ ਦੇ ਵਿਰੋਧ ’ਚ ਕਿਸਾਨਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਤੇ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਨਹਿਰ ਦਾ ਕੰਮ ਕਰਵਾਇਆ ਜਾ ਰਿਹਾ ਹੈ ਉਹ ਸਰਾਸਰ ਗਲਤ ਤਰੀਕੇ ਨਾਲ ਕਰਵਾਇਆ ਜਾ ਰਿਹਾ ਹੈ ਤੇ ਬੜੇ ਦੁੱਖ ਦੀ ਗੱਲ ਹੈ ਕਿ ਮੰਤਰੀ ਨੂੰ ਪਤਾ ਹੋਣ ਦੇ ਬਾਵਜੂਦ ਵੀ ਉਹ ਕਦੇ ਮੌਕਾ ਵੇਖਣ ਨਹੀਂ ਆਏ। ਉਨ੍ਹਾਂ ਕਿਹਾ ਕਿ ਕੜਕਦੀ ਗਰਮੀ ’ਚ ਉਨ੍ਹਾਂ ਨੂੰ 17 ਦਿਨ ਦਾ ਸਮਾਂ ਧਰਨੇ ’ਤੇ ਬੈਠਿਆਂ ਨੂੰ ਹੋ ਚੁੱਕਾ ਹੈ। ਇਸ ਦੌਰਾਨ ਜਿਵੇਂ ਹੀ ਕੈਬਨਿਟ ਮੰਤਰੀ ਧਰਨੇ ’ਚ ਪਹੁੰਚੇ ਤਾਂ ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।