ਕਣਕ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ - ਹਾੜ੍ਹੀ ਦੀ ਫ਼ਸਲ
ਬਠਿੰਡਾ: ਹਾੜ੍ਹੀ ਦੀ ਫ਼ਸਲ ਮੰਡੀਆਂ ਵਿੱਚ ਆ ਚੁੱਕੀ ਅਤੇ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਖਰੀਦ ਦੇ ਪੁਖਤਾ ਪ੍ਰਬੰਧ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਦੂਸਰੇ ਪਾਸੇ ਅੱਜ ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਖਰੀਦ ਨਾ ਹੋਣ ਕਾਰਨ ਪਿੰਡ ਭੋਖੜਾ ਨੇੜੇ ਬਠਿੰਡਾ-ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਦੱਸ ਅਪ੍ਰੈਲ ਤੋਂ ਭਾਵੇਂ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਪਰ ਹਾਲੇ ਤੱਕ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਜਿਸ ਕਾਰਨ ਮਜਬੂਰਨ ਅੱਜ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਕਣਕ ਦੀ ਖਰੀਦ ਜਲਦ ਸ਼ੁਰੂ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।