ਖੇਤੀ ਆਰਡੀਨੈਂਸਾ ਦੇ ਵਿਰੋਧ 'ਚ ਕਿਸਾਨਾਂ ਨੇ ਘੇਰਿਆ ਰਿਲਾਇੰਸ ਪੈਟਰੋਲ ਪੰਪ - ਸੰਗਰੂਰ
ਸੰਗਰੂਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਬਿਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਬਿਲਾਂ ਨੂੰ ਲੈ ਕੇ ਜਿੱਥੇ ਕਿਸਾਨ ਸੜਕਾ 'ਤੇ ਬੈਠ ਕੇ ਧਰਨੇ ਲਗਾ ਰਹੇ ਹਨ, ਉੱਥੇ ਹੀ ਕਿਸਾਨਾਂ ਵੱਲੋਂ ਧੂਰੀ ਤੋਂ ਸੰਗਰੂਰ ਰੋਡ 'ਤੇ ਪੈਦੇ ਰਿਲਾਇਸ ਪੰਪ 'ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ ਧਰਨੇ ਦਿੱਤੇ ਜਾ ਰਹੇ ਹਨ, ਤਾਂ ਜੋ ਕੇਂਦਰ ਸਰਕਾਰ ਦੀ ਨੀਂਦ ਖੁਲ ਸਕੇ। ਇਸ ਨੂੰ ਲੈ ਕੇ ਅੱਜ ਸਮੂਚੇ ਪੰਜਾਬ ਦੇ ਕਿਸਾਨਾਂ ਵੱਲੋਂ ਰਿਲਾਇਸ ਪੰਪਾ ਨੂੰ ਘੇਰ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।