ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਰੋਡ ਜਾਮ - ਬਿਜਲੀ ਪੂਰੀ ਨਾ ਮਿਲਣ ਦੇ ਰੋਸ ਚ ਕਿਸਾਨ
ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਬੱਸੀ ਪਠਾਣਾ ਵਿਖੇ ਬਿਜਲੀ ਪੂਰੀ ਨਾ ਮਿਲਣ ਦੇ ਰੋਸ ਚ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਸਰਹਿੰਦ ਮੋਰਿੰਡਾ ਮੁੱਖ ਮਾਰਗ ’ਤੇ ਜਾਮ ਲਗਾ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਪੂਰੀ ਨਹੀਂ ਆ ਰਹੀ ਜਿਸ ਕਾਰਨ ਬਿਜਾਈ ਕੀਤੀ ਗਈ ਫਸਲ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਹ ਇਸ ਸਬੰਧ ਚ ਕਈ ਵਾਰ ਪ੍ਰਸ਼ਾਸਨ ਨੂੰ ਦੱਸ ਚੁੱਕੇ ਹਨ, ਪਰ ਪ੍ਰਸ਼ਾਸਨ ਦਾ ਇਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਹੈ ਜਿਸ ਕਾਰਨ ਹੀ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਦੂਜੇ ਪਾਸੇ ਐਸ.ਡੀ.ਓ ਮਨੋਜ ਕੁਮਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਬਿਜਲੀ ਸਪਲਾਈ ਨੂੰ ਜਲਦ ਚਾਲੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਰੋਡ ਕੀਤੇ ਜਾਮ ਨੂੰ ਕਿਸਾਨਾਂ ਵੱਲੋਂ ਖੋਲ੍ਹ ਦਿੱਤਾ ਗਿਆ।