ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਭੜਕੇ ਕਿਸਾਨ, ਕੀਤਾ ਰੋਡ ਜਾਮ - ਸੀਵਰੇਜ ਦਾ ਗੰਦਾ ਪਾਣੀ
ਮਾਨਸਾ: ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਪਲਾਟਾਂ ਵਿਚ ਪੈਣ ਦੇ ਕਾਰਨ ਸਥਾਨਕ ਲੋਕਾਂ ਵਲੋਂ ਕਿਸਾਨ ਯੂਨੀਅਨ ਦੀ ਮਦਦ ਨਾਲ ਸਿਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਜਦੋ ਤੱਕ ਸੀਵਰੇਜ ਬੋਰਡ ਵੱਲੋ ਜਦੋਂ ਤੱਕ ਉਨ੍ਹਾਂ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਦਾ ਧਰਨਾ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਉਨ੍ਹਾਂ ਦੇ ਪਲਾਟਾਂ ਵਿੱਚ ਪੈ ਰਿਹਾ ਹੈ ਅਤੇ ਜਿਸ ਕਾਰਨ ਧਰਤੀ ਹੇਠਲਾ ਪਾਣੀ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਸ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਜੇਕਰ ਇਸ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਰੋਡ ਜਾਮ ਜਾਰੀ ਰਹੇਗਾ।