ਸਰਹਿੰਦ ਵਿੱਚ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਹਾਈਵੇਅ ਕੀਤਾ ਜਾਮ - ਲੰਪੀ ਸਕਿੰਨ
ਸਰਹਿੰਦ ਵਿਖੇ ਕਿਸਾਨਾਂ ਨੇ ਵੱਖ ਵੱਖ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਅੰਮ੍ਰਿਤਸਰ ਨੈਸ਼ਨਲ ਹਾਈਵੇਅ (Amritsar National Highway ) ਨੂੰ ਜਾਮ ਕਰਕੇ ਪ੍ਰਦਰਸ਼ਨ ਕੀਤਾ।ਕਿਸਾਨਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ (Cheating the farmers ) ਕਰਦੀ ਆ ਰਹੀ ਹੈ। ਹੁਣ ਪੰਜਾਬ ਸਰਕਾਰ ਵਾਅਦੇ ਕਰਕੇ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ (Damaged paddy crop ) ਨਹੀਂ ਦਿੱਤਾ ਅਤੇ ਨਾ ਹੀ ਲੰਪੀ ਸਕਿੰਨ (Lumpy skin) ਨਾਲ ਮਰੀਆਂ ਗਾਵਾਂ ਦਾ ਕੋਈ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਹੁਣ ਤੱਕ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਧਰਨਾ ਚੁਕਾਉਣ ਵੇਲੇ ਕੇਂਦਰ ਨੇ ਕਿਸਾਨਾਂ ਨਾਲ ਤਮਾਮ ਵਾਅਦੇ ਕੀਤੇ ਸਨ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਜਦੋਂ ਤੱਕ ਵਾਅਦੇ ਪੂਰੇ ਨਹੀਂ ਹੁੰਦੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।