ਪੰਜਾਬ

punjab

ETV Bharat / videos

ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਸੜਕਾਂ ਜਾਮ - ਬਿਜਲੀ ਦੀ ਸਪਲਾਈ

By

Published : Apr 29, 2022, 5:31 PM IST

ਬਠਿੰਡਾ: ਪੰਜਾਬ ਵਿੱਚ ਖੇਤੀ ਮੋਟਰਾਂ ਨੂੰ ਬਿਜਲੀ ਨਾ ਮਿਲਣ ਕਾਰਨ ਪ੍ਰੇਸ਼ਾਨ ਕਿਸਾਨਾਂ ਵੱਲੋਂ ਬਠਿੰਡਾ ਦੇ ਵੱਖ-ਵੱਖ ਥਾਵਾਂ ਉਪਰ ਸੜਕਾਂ ਜਾਮ ਕਰ ਦਿੱਤੀਆਂ, ਤਲਵੰਡੀ ਸਾਬੋ ਮੌੜ ਮੰਡੀ ਤੇ ਬਠਿੰਡਾ ਦੇ ਭਾਈ ਘਨੱਈਆ ਚੌਂਕ ਵਿਖੇ ਸੜਕ ਜਾਮ ਕਰਦੇ ਹੋਏ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲ ਦੀ ਬਿਜਾਈ ਨੂੰ ਲੈ ਕੇ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਅੱਜ ਕਿਸਾਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ 16 ਘੰਟੇ ਬਿਜਲੀ ਖੇਤੀ ਮੋਟਰਾਂ ਨੂੰ ਨਾ ਦਿੱਤੀ ਤਾਂ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

For All Latest Updates

TAGGED:

ABOUT THE AUTHOR

...view details