ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਦਾ ਪੰਜਾਬ ਭਰ ਵਿੱਚ ਚੱਕਾ ਜਾਮ - punjab farmer protest
ਹੁਸ਼ਿਆਰਪੁਰ ਦੇ ਕਸਬਾ ਮੁਕੇਰੀਆਂ ਦੇ ਵਿਚ ਗੈਰ ਰਾਜਨੀਤਿਕ ਪਾਰਟੀਆਂ ਵੱਲੋਂ ਜਲੰਧਰ ਤੋਂ ਪਠਾਨਕੋਟ ਹਾਈਵੇ ਜਾਮ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਕਿਸੇ ਵੀ ਮੰਗ ਵੱਲ ਪੰਜਾਬ ਸਰਕਾਰ ਨੇ ਧਿਆਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਫਸਲਾਂ ਦਾ ਨੁਕਸਾਨ ਹੋਇਆ ਹੈ, ਗੰਨੇ ਦੀ ਰਕਮ ਬਕਾਇਆ ਹੈ ਤੇ ਗੰਨੇ ਦਾ ਮੁੱਲ ਵਧਾਉਣ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਮੇਤ ਹੋਰ ਕਈ ਮੁੱਦਿਆਂ ਨੂੰ ਲੈਕੇ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਰੋਡ ਜਾਮ ਕੀਤੇ ਗਏ ਹਨ।