ਕਿਸਾਨਾਂ ਵੱਲੋਂ ਡੀਸੀ ਦਫ਼ਤਰ ਬਾਹਰ ਮੋਦੀ ਸਰਕਾਰ ਦਾ ਪੁਤਲਾ ਸਾੜ ਕੀਤਾ ਪ੍ਰਦਰਸ਼ਨ - ਖੇਤੀ ਬਿੱਲਾਂ ਨੂੰ ਰੱਦ
ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਕਿਸਾਨ ਜਥੇਬੰਦਿਆਂ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਖੇਤੀ ਵਾਪਸ ਕਰਵਾਉਣ ਲਈ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕੀਤਾ ਗਿਆ। ਪਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਸਬੰਧ ਵਿੱਚ ਕਿਸਾਨਾਂ ਵੱਲੋਂ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।