ਕਿਸਾਨਾਂ ਨੇ ਕੇਂਦਰ ਸਰਕਾਰ ਤੇ ਕਾਰਪੋਰੇਟ ਅਦਾਰਿਆਂ ਦਾ ਸਾੜਿਆ ਪੁਤਲਾ - ਮਾਨਸਾ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਵੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਰਪੋਰੇਟ ਅਦਾਰਿਆਂ ਦੇ ਅੰਬਾਨੀ, ਅਡਾਨੀ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦੇ ਸੰਘਰਸ਼ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲਗਾਤਾਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਇਸ ਕਾਰਨ ਮਜਬੂਰੀ ਵੱਸ ਕਿਸਾਨਾਂ ਕਿਸਾਨਾਂ ਨੂੰ ਦਿੱਲੀ ਵਿੱਚ ਬੈਠਣਾ ਪੈ ਰਿਹਾ ਹੈ।