ਨਿੱਜੀਕਰਨ ਦੇ ਵਿਰੋਧ 'ਚ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ - ਪਟਿਆਲਾ
ਪਟਿਆਲਾ: ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਤਹਿਤ ਪੂਰੇ ਪੰਜਾਬ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਵਿਰੁੱਧ ਸਾਰੇ ਅਦਾਰਿਆਂ ਨੂੰ ਨਿੱਜੀਕਰਨ ਦੇ ਵਿਰੋਧ ਵਿੱਚ ਡੀਸੀ ਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣੇ ਸੀ। ਇਸ ਦੇ ਚੱਲਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ 2 ਵੱਲੋਂ ਵੱਡਾ ਕਾਫਲਾ ਲੈ ਕੇ ਕਿਸਾਨ ਆਗੂ ਗੁਰਧਿਆਨ ਸਿੰਘ ਧੰਨਾ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ। ਕਿਸਾਨਾਂ ਨੇ ਜੰਮ ਕੇ ਮੋਦੀ ਸਰਕਾਰ ਅਤੇ ਅਡਾਨੀ-ਅੰਬਾਨੀ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇਬਾਜ਼ੀ ਕੀਤੀ।