ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਨੇ ਮਾਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - Powercom office in Tarn Taran
ਤਰਨ ਤਾਰਨ: ਨਿੱਤ ਦਿਨ ਬਿਜਲੀ ਦੇ ਲੱਗ ਰਹੇ ਵੱਡੇ ਵੱਡੇ ਕੱਟਾਂ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਸਭਰਾ ਦੇ ਬਿਜਲੀ ਘਰ ਵਿੱਚ ਇਕੱਤਰ ਹੋ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਕਰਮਜੀਤ ਸਿੰਘ ਨੇ ਦੱਸਿਆ ਕਿ ਨਿੱਤ ਦਿਨ ਬਿਜਲੀ ਦੇ ਲੱਗ ਰਹੇ ਵੱਡੇ ਵੱਡੇ ਕੱਟਾਂ ਤੋਂ ਜਿੱਥੇ ਪੱਟੀ ਹਲਕੇ ਦੇ ਲੋਕ ਦੁਖੀ ਹਨ ਉਥੇ ਹੀ ਕਿਸਾਨਾਂ ਵੱਲੋਂ ਖੇਤਾਂ ਵਿੱਚ ਬੀਜੀਆਂ ਗਈਆਂ ਫ਼ਸਲਾਂ ਵੀ ਪਾਣੀ ਨਾ ਮਿਲਣ ਦੇ ਚੱਲਦੇ ਖਰਾਬ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਉਹ ਬਿਜਲੀ ਘਰ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਭੇਜ ਦਿੱਤਾ ਜਾਂਦਾ ਹੈ ਕਿ ਜਲਦੀ ਹੀ ਬਿਜਲੀ ਆ ਜਾਵੇਗੀ ਪਰ ਕਈ ਕਈ ਘੰਟੇ ਬਿਜਲੀ ਨਹੀਂ ਆਉਂਦੀ।