ਕਿਸਾਨਾਂ ਦਾ 8 ਵੇਂ ਦਿਨ ਡੀਸੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਜਾਰੀ - ਕਿਸਾਨਾਂ ਦਾ 8 ਵੇਂ ਦਿਨ
ਮਾਨਸਾ: ਮਾਤਾ ਤੇਜ਼ ਕੌਰ ਨੂੰ ਇਨਸਾਫ਼ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ(ਉਗਰਾਹਾਂ) ਵੱਲੋਂ ਧਰਨਾ 8ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੂਰਾ ਦੇਸ਼ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਿਆਂ ਹੋਇਆ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੇ ਮੈਦਾਨ ਵਿੱਚ ਮਾਤਾ ਤੇਜ਼ ਕੌਰ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਜਿੰਨ੍ਹਾ ਸਮਾਂ ਸ਼ਹੀਦ ਮਾਤਾ ਤੇਜ਼ ਕੌਰ ਦੇ ਪਰਿਵਾਰ ਨੂੰ ਮੁਆਵਜਾ ਨਹੀਂ ਮਿਲਦਾ ਤਦ ਤੱਕ ਸੰਘਰਸ਼ ਜਾਰੀ ਰਹੇਗਾ।