ਡੀਸੀ ਦਫ਼ਤਰ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ - Central Governmen
ਜਲੰਧਰ: ਡੀਸੀ ਦਫ਼ਤਰ ਬਾਹਰ ਪਹੁੰਚੇ ਕਿਸਾਨਾਂ ਨੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਕਿਸਾਨਾਂ ਦਾ ਕਹਿਣਾ ਹੈ, ਕਿ ਕੇਂਦਰ ਸਰਕਾਰ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਕਿ ਐੱਮ.ਐੱਸ.ਪੀ. ‘ਤੇ ਕਾਨੂੰਨ ਬਣਾਇਆ ਜਾਵੇ। ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਦੇ ਵਿਧਾਇਕਾਂ ਤੇ ਸਾਂਸਦਾ ਦੇ ਘਰਾਂ ਦਾ ਲਗਾਤਾਰ ਘਿਰਾਓ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ‘ਤੇ ਵੀ ਨਿਸ਼ਾਨੇ ਸਾਧੇ, ਕਿਹਾ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਹਨ।