ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਲਾਇਆ ਪਰਾਲੀ ਦਾ ਢੇਰ,ਪਰਾਲੀ ਦਾ ਪੱਕਾ ਹੱਲ ਕੱਢਣ ਦੀ ਕੀਤੀ ਮੰਗ - ਡਿਪਟੀ ਕਮਿਸ਼ਨਰ ਦਫ਼ਤਰ
ਬਠਿੰਡਾ ਵਿੱਚ ਕਿਰਤੀ ਕਿਸਾਨ ਯੂਨੀਅਨ (KIRTI KISAN UNION) ਨੇ ਅੱਜ ਪਰਾਲੀ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner Office) ਅੱਗੇ ਧਰਨਾ ਦਿੱਤਾ। ਕਿਸਾਨਾਂ ਨੇ ਪਰਾਲੀ ਲਿਆ ਕੇ ਡੀਸੀ ਦਫ਼ਤਰ ਅੱਗੇ ਢੇਰ ਕਰ ਦਿੱਤੀ ਅਤੇ ਆਪਣਾ ਰੋਹ ਜ਼ਾਹਿਰ ਕੀਤਾ। ਕਿਰਤੀ ਕਿਸਾਨ ਯੂਨੀਅਨ (KIRTI KISAN UNION) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਹੈ, ਜਿਸ ਤਹਿਤ ਕਿਸਾਨ ਆਪਣੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਪਰਾਲੀ ਦਾ ਕੋਈ ਬਦਲਵਾਂ ਪ੍ਰਬੰਧ ਨਾ ਕੀਤਾ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਉਲੀਕਣ ਨੂੰ ਮਜਬੂਰ ਹੋਣਗੇ ।