ਸਰਕਾਰ ਦੇ ਨਿਯਮਾਂ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਨੇ ਝੋਨੇ ਦੀ ਬਿਜਾਈ ਕੀਤੀ ਸ਼ੁਰੂ ! - Farmers in Malwa also started sowing paddy
ਬਠਿੰਡਾ: ਬੇਸ਼ੱਕ ਮਾਲਵੇ 'ਚ 27 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣੀ ਸੀ, ਪਰ ਹੁਣ ਤੋਂ ਹੀ ਕਿਸਾਨਾਂ ਨੇ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਝੋਨੇ ਲਗਾਉਣ ਵਾਲੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਹਿਰ ਵਿੱਚ ਪਾਣੀ ਨਹੀਂ ਆ ਰਿਹਾ ਅਤੇ ਨਾ ਹੀ ਸਮੇਂ ਉੱਤੇ ਬਿਜਲੀ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਾਈ ਦੇ ਲਈ ਉਨ੍ਹਾਂ ਨੂੰ ਆਪਣਾ ਡੀਜ਼ਲ ਫੂਕ ਕੇ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਕਿਸਾਨਾਂ ਨੇ ਕਿਹਾ ਕਿ ਸਿੱਧੀ ਬਿਜਾਈ ਦੇ ਨਾਲ ਉਨ੍ਹਾਂ ਬਹੁਤ ਸਾਰੀਆਂ ਸਮੱਸਿਆਵਾਂ ਆਉਂਦੀਆਂ ਹਨ ਜਿਸ ਕਰਕੇ ਉਹ ਸਿੱਧੀ ਬਿਜਾਈ ਨਹੀਂ ਕਰ ਰਹੇ।