ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ-ਊਨਾ ਹਾਈਵੇ ਕੀਤਾ ਜਾਮ - ਰੂਪਨਗਰ
ਰੂਪਨਗਰ: ਪੂਰੇ ਭਾਰਤ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਚਲਦੇ ਹਜ਼ਾਰਾਂ ਦੀ ਤਾਦਾਤ ਵਿੱਚ ਕਿਸਾਨ ਅਤੇ ਆਮ ਲੋਕਾਂ ਨੇ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੰਡੀਗੜ੍ਹ-ਊਨਾ ਹਾਈਵੇ ਜਾਮ ਕੀਤਾ। ਇਸ ਪ੍ਰਦਰਸ਼ਨ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਬੀਬੀਆਂ ਨੇ ਸ਼ਿਰਕਤ ਕੀਤੀ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾl