ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਨਾਇਆ 'ਕਾਲਾ ਦੁਸਹਿਰਾ'
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ 3 ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦੇ ਵੱਲੋਂ ਲਗਾਤਾਰ ਧਰਨੇ ਜਾਰੀ ਹਨ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਉਥੇ ਹੀ ਰੋਸ ਜਾਹਿਰ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਵੱਲੋਂ ਦੁਸਹਿਰੇ ਨੂੰ ਕਾਲੇ ਦਿਨ ਦੇ ਤੌਰ 'ਤੇ ਮਨਾਇਆ ਗਿਆ ਅਤੇ ਕਿਸਾਨਾਂ ਵੱਲੋਂ ਮੋਦੀ, ਅਡਾਨੀ ਤੇ ਅੰਬਾਨੀ ਦੇ ਪੁਤਲੇ ਫੂਕਿਆ ਗਿਆ। ਇਸ ਮੌਕੇ ਗਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲਾ ਦੁਸਹਿਰਾ ਮਨਾਇਆ ਜਾ ਰਿਹਾ। ਜੇਕਰ ਆਉਣ ਵਾਲੇ ਸਮੇਂ ਦੇ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸ਼ੰਘਰਸ ਹੋਰ ਵਿੱਚ ਤਿੱਖਾ ਕੀਤਾ ਜਾਵੇਗਾ।