ਕਿਸਾਨ ਜਥੇਬੰਦੀਆਂ ਦਾ ਮਾਨਸਾ ਰੇਲਵੇ ਪਾਰਕ ਦਾ ਧਰਨਾ ਲਗਾਤਾਰ ਜਾਰੀ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਜਿੱਥੇ ਕਿਸਾਨ ਜਥੇਬੰਦੀਆਂ ਦਿੱਲੀ ਬਾਰਡਰਾਂ ’ਤੇ ਡੱਟ ਕੇ ਵਿਰੋਧ ਕਰ ਰਹੀਆਂ ਹਨ, ਉੱਥੇ ਹੀ ਮਾਨਸਾ ਰੇਲਵੇ ਪਾਰਕ ‘ਚ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਮਾਨਸਾ ਰੇਲਵੇ ਪਾਰਕ ਦਾ ਧਰਨਾ 144 ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਿਆ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਕਿਸਾਨ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਤੱਕ ਸਰਕਾਰ ਇਹ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤਕ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ ਅਤੇ ਦਿਨ ਪਰ ਦਿਨ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਰਹਾਂਗੇ ।