ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡੀ.ਸੀ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਵੱਲੋਂ ਇਹ ਮੰਗ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਲਿਖ ਕੇ ਭੇਜਿਆ ਹੈ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੇਸ਼ ਭਰ ‘ਚ ਵੱਖ-ਵੱਖ ਤਹਿਸੀਲਾਂ, ਸਬ-ਡਿਵੀਜ਼ਨਾਂ ਅਤੇ ਡੀਸੀ ਦਫਤਰਾਂ ਤੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਪੱਤਰ ਲਿਖ ਕੇ ਭੇਜਿਆ ਗਿਆ ਹੈ। ਜਿਸ 'ਚ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਹੈ ਕਿ ਉਹ ਕਿਸਾਨੀ ਸੰਘਰਸ਼ 'ਚ ਲਾਮਬੰਦ ਕਿਸਾਨਾਂ ’ਤੇ ਦਰਜ ਹੋ ਰਹੇ ਝੂਠੇ ਮਾਮਲਿਆਂ ’ਤੇ ਰੋਕ ਲਗਾਉਣ ਅਤੇ ਖੇਤੀ ਕਾਨੂੰਨ ਰੱਦ ਕਰਨ। ਇਸ ਸੰਬੰਧੀ ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਦਸਿਆ ਕਿ ਕਿਸਾਨਾਂ ਵਲੋਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਹੈ ਜੋ ਅੱਗੇ ਭੇਜਿਆ ਜਾਵੇਗਾ ।