ਕਿਸਾਨ ਜਥੇਬੰਦੀਆਂ ਨੇ ਪਲੇਟਫ਼ਾਰਮ 'ਤੇ ਕੇਂਦਰ ਸਰਕਾਰ ਦੀ ਫੂਕੀ ਅਰਥੀ - ਖੇਤੀ ਕਾਨੂੰਨਾਂ ਨੂੰ ਰੱਦ ਲਈ ਕੀਤਾ ਧਰਨਾ
ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਲਗਾਤਾਰ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਮਾਨਸਾ ਤੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਾਨਸਾ ਰੇਲਵੇ ਸਟੇਸ਼ਨ ਤੋਂ ਦਿੱਲੀ ਵੱਲ ਰਵਾਨਾ ਹੋਏ। ਕਿਸਾਨਾਂ ਨੇ ਮਾਨਸਾ ਰੇਲਵੇ ਪਲੇਟਫ਼ਾਰਮ ਉੱਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਵਾਪਸ ਆਪਣੇ ਘਰ ਵਾਪਸ ਨਹੀਂ ਮੁੜਨਗੇ। ਉਨ੍ਹਾਂ ਕਿਹਾ ਕਿ ਅਸੀਂ ਤਾਂ ਮੋਦੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਜਿੰਨੇ ਵੀ ਪਰਚੇ ਦਰਜ ਕੀਤੇ ਹਨ ਤੇ ਉਨ੍ਹਾਂ ਨੂੰ ਰੱਦ ਕਰੇ ਅਤੇ ਖੇਤੀ ਕਾਨੂੰਨ ਨੂੰ ਵੀ ਰੱਦ ਕਰੇ।