ਕਿਸਾਨ ਜਥੇਬੰਦੀਆਂ ਨੇ ਸ਼ਵੇਤ ਮਲਿਕ ਦਾ ਕੀਤਾ ਵਿਰੋਧ - ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨ
ਅੰਮ੍ਰਿਤਸਰ: ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੂੰ 100 ਦਿਨ ਤੋਂ ਉਪਰ ਹੋ ਚੁੱਕੇ ਹਨ, ਜਿਸ ਤੋਂ ਬਾਅਦ ਲਗਾਤਾਰ ਹੀ ਕਿਸਾਨਾਂ ਦੀ ਮੌਤ ਦੀ ਗਿਣਤੀ ਵੀ ਵਧਦੀ ਜਾ ਰਹੀ ਸੀ। ਉੱਥੇ ਹੀ ਜ਼ਿਕਰਯੋਗ ਹੈ ਕਿ 200 ਦੇ ਕਰੀਬ ਕਿਸਾਨਾਂ ਨੇ ਆਪਣੀ ਜਾਨ ਦਿੱਲੀ ਬਾਰਡਰਾਂ 'ਤੇ ਬੈਠ ਕੇ ਗਵਾ ਦਿੱਤੀ ਹੈ। ਇਸ ਦੇ ਰੋਸ਼ ਦੇ ਚਲਦੇ ਇੱਕ ਵਾਰ ਫਿਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਘਿਰਾਓ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ। ਉੱਥੇ ਕਿਸਾਨ ਜਥੇਬੰਦੀਆਂ ਦੀਆਂ ਵੱਲੋਂ ਕਿਹਾ ਗਿਆ ਕਿ ਸਾਨੂੰ ਕਿਸੇ ਵੀ ਤਰ੍ਹਾਂ ਦਾ ਓਪਨ ਜਿਮ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਾਡੇ ਵਾਸਤੇ ਕੁੱਝ ਕਰਨਾ ਚਾਹੁੰਦੀ ਹੈ ਤਾਂ ਕਿਸਾਨਾਂ ਦੇ ਬਿੱਲ ਜੋ ਹਨ ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇ।