ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਸੰਘਰਸ਼ ਕਮੇਟੀ
ਤਰਨ ਤਾਰਨ: ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੂਰੇ ਭਾਰਤ 'ਚ 500 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਤਹਿਤ ਤਰਨ ਤਾਰਨ ਰਸੂਲਪੁਰ ਨਹਿਰ 'ਤੇ ਕਿਸਾਨ ਬੀਬੀਆਂ ਅਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਚੌਕ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਬਿੰਦਰ ਜੀਤ ਕੰਗ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਆਰਡੀਨੈਂਸਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।