ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ - 31 ਵੱਖ-ਵੱਖ ਜਥੇਬੰਦੀਆਂ ਨੇ ਫੈਸਲਾ
ਬਠਿੰਡਾ: ਪੰਜਾਬ ਵਿੱਚ ਖੇਤੀ ਬਿੱਲ ਨੂੰ ਲੈ ਕੇ 1 ਅਕਤੂਬਰ ਤੋਂ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਸੀ। ਪੰਜਾਬ ਦੀਆਂ 31 ਵੱਖ-ਵੱਖ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ 9 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਟੋਲ ਪਲਾਜ਼ੇ, ਰਿਲਾਇੰਸ ਪੈਟਰੋਲ ਪੰਪ ਅਤੇ ਹੋਰ ਵੱਡੇ ਘਰਾਨਿਆਂ ਦੇ ਸ਼ਾਪਿੰਗ ਮਾਲ ਦੇ ਅੱਗੇ ਧਰਨਾ ਲਾਇਆ ਜਾਵੇਗਾ। ਇਸੇ ਕੜੀ ਦੇ ਤਹਿਤ ਸ਼ੁੱਕਰਵਾਰ 12 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਪੈਂਦੇ ਲਹਿਰਾ ਬੇਗਾ ਟੋਲ ਪਲਾਜ਼ਾ, ਰਿਲਾਇੰਸ ਪੈਟਰੋਲ ਪੰਪ ਅਤੇ ਬੈਸਟ ਪ੍ਰਾਈਜ਼ ਸ਼ਾਪਿੰਗ ਮਾਲ ਦੇ ਬਾਹਰ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਰੋਸ ਧਰਨਾ ਦਿੱਤਾ ਗਿਆ।