ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਬਿਜਲੀ ਸੋਧ ਬਿੱਲ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਇੱਕ ਵਾਰ ਫੇਰ ਸੜਕਾਂ 'ਤੇ ਉੱਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕਰਨ ਨੂੰ ਤਿਆਰ ਹੈ, ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਹੈ ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਵਾਰ ਫੇਰ ਕੇਂਦਰ ਸਰਕਾਰ ਬਿਜਲੀ ਬਿੱਲ 2020 ਨੂੰ ਲਾਗੂ ਕਰਨ ਦੀ ਤਿਆਰੀ ਵਿੱਚ ਹੈ, ਜਿਸਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਗਰ ਬਿਜਲੀ ਬਿੱਲ 2020 ਲਾਗੂ ਹੁੰਦਾ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।