ਗੁਲਾਬੀ ਸੁੰਡੀ ਦਾ ਪ੍ਰਕੋਪ, ਕਿਸਾਨ ਨੇ ਵਾਹੀ ਫ਼ਸਲ - cotton crop damaged due to Pink Bollworm
ਮਾਨਸਾ: ਮਾਲਵਾ ਖੇਤਰ ਦੇ ਵਿੱਚ ਇੱਕ ਵਾਰ ਫਿਰ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹੋਏ ਪ੍ਰਕੋਪ ਦੇ ਕਾਰਨ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਨੂੰ ਵਾਹਿਆ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਵਿਖੇ ਪੀੜਤ ਕਿਸਾਨ ਵੱਲੋਂ 2 ਏਕੜ ਨਰਮੇ ਦੀ ਫਸਲ ਵਾਹ ਦਿੱਤੀ ਗਈ ਹੈ ਅਤੇ ਇਸਦੇ ਨਾਲ ਹੀ ਕਿਸਾਨ ਨੇ ਦੱਸਿਆ ਕਿ ਮੂੰਗੀ ਦੀ ਫ਼ਸਲ ਤੇ ਵੀ ਸੁੰਡੀ ਦਾ ਹਮਲਾ ਹੋਇਆ ਹੈ। ਕਿਸਾਨਾਂ ਨੇ ਤੁਰੰਤ ਸਰਕਾਰ ਤੋਂ ਇਸ ਦੇ ਹੱਲ ਦੀ ਮੰਗ ਕੀਤੀ ਹੈ ਅਤੇ ਵਾਹੀ ਗਈ ਫ਼ਸਲ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਸ ਨੇ 60 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ ਠੇਕੇ ਤੇ ਲਈ ਗਈ ਸੀ ਅਤੇ ਘਰ ਵਿੱਚ ਦੋ ਲੜਕੀਆਂ ਵੀ ਵਿਆਹੁਣ ਯੋਗ ਹਨ, ਪਰ ਫ਼ਸਲ ਖ਼ਰਾਬ ਹੋਣ ਕਾਰਨ ਪਰੇਸ਼ਾਨੀ ਹੋ ਰਹੀ ਹੈ ਉਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।