ਗੰਨੇ ਦੇ ਬਕਾਏ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਰਣਨੀਤੀ ਤਿਆਰ - ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ
ਜਲੰਧਰ: ਭਾਰਤੀ ਕਿਸਾਨ ਯੂਨੀਅਨ ਦੋਆਬਾ ਸਟੇਟ ਇਕਾਈ ਦੀ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਆਗੂਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਿੱਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸ਼ਮੂਲੀਅਤ, ਡੇਅਰੀ ਫਾਰਮ ਕਿਸਾਨਾਂ ਨਾਲ ਹੋ ਰਹੀ ਲੁੱਟ ਖਸੁੱਟ ਤੇ ਖੰਡ ਮਿੱਲਾਂ ਵੱਲ ਗੰਨੇ ਦੀ ਬਕਾਇਆ 900 ਕਰੋੜ ਦੀ ਰਾਸ਼ੀ ਲੈਣ ਲਈ ਅਗਲੀ ਰੂਪਰੇਖਾ ਤਿਆਰ ਕਰਨ ਤੋਂ ਇਲਾਵਾ ਹੋਰ ਕਈ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਹੋਈਆਂ।