ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਬਾਰਡਰਾਂ 'ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ 'ਚ ਰੋਸ - ਹਰਿਆਣਾ ਪੁਲੀਸ
ਫ਼ਰੀਦਕੋਟ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਨੂੰ ਕੂਚ ਕਰ ਲਈ ਹੈ, ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਬਾਰਡਰਾਂ 'ਤੇ ਹੀ ਰੋਕ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਉਪਰ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਲੈ ਕੇ ਫ਼ਰੀਦਕੋਟ ਦੇ ਕਿਸਾਨ ਜੋ ਪਿਛਲੇ ਕਰੀਬ ਡੇਢ ਮਹੀਨੇ ਤੋਂ ਰਿਲਾਇੰਸ ਪੈਟਰੋਲ ਪੰਪ ਦੇ ਬਾਹਰ ਧਰਨਾ ਲਗਾਈ ਬੈਠੇ ਹਨ। ਕਿਸਾਨਾਂ ਵੱਲੋਂ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।