ਖੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ 11ਵੇਂ ਦਿਨ ਵੀ ਜਾਰੀ
ਮਾਨਸਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਦਾ ਸੰਘਰਸ਼ 11ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਦੁਆਰਾ ਜਿੱਥੇ ਮਾਨਸਾ ਜਿਲ੍ਹੇ ਵਿੱਚ ਰੇਲ ਦਾ ਚੱਕਾ ਜਾਮ ਕੀਤਾ ਗਿਆ ਹੈ ਉੱਥੇ ਹੀ ਕਿਸਾਨਾਂ ਨੇ ਥਰਮਲ ਪਲਾਂਟ ਅਤੇ ਰਿਲਾਇੰਸ ਪੰਪ ਵੀ ਘੇਰ ਰੱਖੇ ਹਨ।