ਲਖੀਮਪੁਰ ਖੀਰੀ ਕਤਲਕਾਂਡ ਮਾਮਲੇ 'ਚ ਇਨਸਾਫ਼ ਨਾ ਮਿਲਣ 'ਤੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ - ਲਖੀਮਪੁਰ ਖੀਰੀ ਕਤਲਕਾਂਡ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ
ਬਰਨਾਲਾ:ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਲਖੀਮਪੁਰ ਖੀਰੀ ਕਤਲ ਕਾਂਡ 'ਚ ਕਿਸਾਨਾਂ ਉੱਤੇ ਜੀਪ ਚਾੜ ਕੇ ਉਨ੍ਹਾਂ ਦੀ ਕਤਲ ਕਰਨ ਵਾਲੇ ਕੇਂਦਰੀ ਮੰਤਰੀ ਆਸ਼ੀਸ਼ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤ ਦੇ ਖਿਲਾਫ ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਅੱਜ ਪ੍ਰਧਾਨਮੰਤਰੀ ਨਰੇਂਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਅਨਾਥ ਦੇ ਪੁਤਲੇ ਫੂਕੇ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਕਿਸਾਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜੇਕਰ ਲਖੀਮਪੁਰ ਖੀਰੀ ਕਤਲਕਾਂਡ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।