ਨੌਦੀਪ ਦੀ ਰਿਹਾਈ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੀਤਾ ਪ੍ਰਦਰਸ਼ਨ - ਟਰੈਕਟਰ ਪਰੇਡ
ਮਾਨਸਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ 26 ਜਨਵਰੀ ਦੇ ਦਿਨ ਦਿੱਲੀ ਦੇ ਵਿੱਚ ਟਰੈਕਟਰ ਪਰੇਡ ਕੀਤੀ ਗਈ। ਇਸ ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਿਸ ਨੇ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਇਸ ਅੰਦੋਲਨ ਦਾ ਵਿਰੋਧ ਕਰ ਰਹੀ ਦਲਿਤ ਨੌਜਵਾਨ ਲੜਕੀ ਨੌਦੀਪ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪਿੰਡ ਰੱਲਾ ਦੇ ਵਿੱਚ ਕੇਂਦਰ ਸਰਕਾਰ ਦੀ ਅਰਥੀ ਸਾੜਕੇ ਕਿਸਾਨਾ ਅਤੇ ਨੋਦੀਪ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।