ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ - ਕਿਸਾਨਾਂ ਦਾ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਦੇ ਸ਼ਹਿਰ ਅੰਦਰ ਆਉਣ ਵਾਲੇ ਸਾਰੇ ਰਸਤੇ ਬੰਦ ਧਰ ਦਿੱਤੇ ਹਨ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਸਾਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ, ਪਰ ਅੱਜ ਸਾਨੂੰ ਸਿਰਫ਼ 3 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਸਭ ਨੂੰ ਬੜੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਝੋਨੇ (Paddy) ਦੀ ਸਿੱਧੀ ਬਿਜਾਈ ਕਰਵਾਉਣ ‘ਤੇ ਜ਼ੋਰ ਦੇ ਰਹੀ ਹੈ, ਉੱਥੇ ਹੀ ਦੂਜੇ ਪਾਸੇ ਬਿਜਲੀ ਨਾ ਦੇ ਕੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।