ਪਠਾਨਕੋਟ ਟੋਲ ਪਲਾਜ਼ਾ ਵਿਖੇ ਕਿਸਾਨਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਪਠਾਨਕੋਟ ਦੇ ਲਦਪਾਲਮਾ ਟੋਲ ਪਲਾਜ਼ਾ ਵਿਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਾਈਨਿੰਗ ਬੰਦ ਹੋਣ ਦੇ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ। ਨਾਲ ਹੀ ਲੋਕਾਂ ਨੂੰ ਘਰਾਂ ਨੂੰ ਬਣਾਉਣ ਦੇ ਲਈ ਰੇਤ ਬਜ਼ਰੀ ਨਹੀਂ ਮਿਲ ਰਹੀ ਹੈ ਜਿਸਦੇ ਚੱਲਦੇ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਲਗਾਤਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਮੂਹ ਜੱਥੇਬੰਦੀਆਂ ਨੇ ਲਦਾਪਾਲਮਾ ਟੋਲ ਪਲਾਜ਼ਾ ਉੱਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਹੱਲ ਨਾ ਕੱਢਿਆ ਤਾਂ ਉਹ ਅਣਮਿੱਥੇ ਸਮੇਂ ਲਈ ਇੱਥੇ ਆਪਣਾ ਧਰਨਾ ਦੇਣਗੇ।