ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਸਥਿਤ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਜਾਰੀ
ਤਰਨ ਤਾਰਨ: ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸਥਿਤ ਟੋਲ ਪਲਾਜ਼ਾ 'ਤੇ 24 ਵੇਂ ਦਿਨ ਵੀ ਰੋਸ ਧਰਨਾ ਜਾਰੀ ਹੈ। ਸੂਬਾ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜਰੂਰਤ ਦੇ ਸਮਾਨ ਲਈ ਮਾਲ ਗੱਡੀਆਂ ਨੂੰ ਢਿੱਲ ਦਿੱਤੀ ਜਾਵੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਜਰੂਰਤ ਦੇ ਸਮਾਨ ਵਾਲਿਆਂ ਮਾਲ ਗੱਡੀਆਂ ਨੂੰ ਆਉਣ ਦਾ ਢਿੱਲ ਦਿੱਤੀ ਗਈ ਸੀ। ਪਰ ਹੁਣ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ ਜਾਣ 'ਤੇ ਰੋਕ ਲਗਾ ਦਿੱਤੀ ਹੈ। ਕਿਸਾਨਾਂ ਨੇ ਕਿਹਾ ਮੋਦੀ ਅਜਿਹੇ ਹੱਥਕੰਡੇ ਵਰਤ ਕੇ ਕਿਸਾਨ ਦੇ ਅੰਦੋਲਨ ਨੂੰ ਅਸਫ਼ਲ ਕਰਨ ਦੀ ਕੋਸ਼ਿਸ ਕਰ ਰਿਹਾ ਹੈ, ਪਰ ਕਿਸਾਨ ਮੋਦੀ ਨੂੰ ਅਜਿਹਾ ਕਰਨ ਵਿੱਚ ਸਫ਼ਲ ਨਹੀਂ ਹੋਣ ਦੇਣਗੇ।