ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਕਿਸਾਨਾਂ ਧਰਨਾ - ਇਨਸਾਫ਼ ਦੀ ਮੰਗ
ਫਿਰੋਜ਼ਪੁਰ:ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵੰਤ ਸਿੰਘ ਲੋਹੁਕਾ ਉਤੇ ਗੋਲੀਆਂ ਮਾਰਨ ਵਾਲਿਆਂ ਦੀ ਗ੍ਰਿਫ਼ਤਾਰੀ (Arrest) ਲਈ ਐਸ.ਐਸ.ਪੀ. ਫਿਰੋਜ਼ਪੁਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ। ਪ੍ਰਦਰਸ਼ਨਕਾਰੀਆਂ ਨੇ ਸੁਖਵੰਤ ਸਿੰਘ ਲੋਹੁਕਾ ਉਤੇ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਅਤੇ 23 ਸੂਤਰੀ ਮੰਗ ਪੱਤਰ ਵਿਚ ਸ਼ਾਮਿਲ ਮਸਲੇ ਹੱਲ ਕਰਨ ਦੀ ਮੰਗ ਕੀਤੀ।ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ (Police Administration) ਤੋਂ ਇਨਸਾਫ਼ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ ਕਰਾਂਗੇ।