ਪੰਜਾਬ

punjab

ETV Bharat / videos

ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jan 3, 2020, 4:52 PM IST

ਬਠਿੰਡਾ: ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ 8 ਤਰੀਕ ਨੂੰ ਮੁਕੰਮਲ ਭਾਰਤ ਬੰਦ ਕੀਤਾ ਜਾਵੇਗਾ ਕੋਈ ਵੀ ਰੇਲ ਜਾਂ ਬੱਸ 'ਤੇ ਸਫ਼ਰ ਨਾ ਕਰੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ। ਪੂਰਾ ਭਾਰਤ ਕੰਗਾਲ ਹੋ ਚੁੱਕਾ ਹੈ। ਸਰਕਾਰੀ ਵਿਭਾਗਾਂ ਨੂੰ ਘਟਾਇਆ ਜਾ ਰਿਹਾ ਹੈ। ਪਹਿਲਾਂ ਹੀ ਦੇਸ਼ ਵਿੱਚ ਬੇਰੁਜ਼ਗਾਰੀ ਬਹੁਤ ਹੈ ਅਤੇ ਹੁਣ ਬੇਰੁਜ਼ਗਾਰੀ ਨੂੰ ਹੋਰ ਵਧਾਵਾਂ ਦਿੱਤਾ ਜਾ ਰਿਹਾ ਹੈ, ਇਸ ਲਈ ਆਉਣ ਵਾਲੀ 8 ਤਰੀਕ ਨੂੰ ਮੁਲਾਜ਼ਮ ਜਥੇਬੰਦੀਆਂ ਅਤੇ ਕਿਸਾਨ ਯੂਨੀਅਨ ਵੱਲੋਂ ਪੂਰਾ ਭਾਰਤ ਬੰਦ ਕੀਤਾ ਜਾਵੇਗਾ। ਬੱਸਾਂ, ਰੇਲ ਗੱਡੀਆਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿੱਚੋਂ ਸ਼ਹਿਰ ਵਿੱਚ ਕੋਈ ਵੀ ਸਮਾਨ ਨਹੀਂ ਆਉਣ ਦਿੱਤਾ ਜਾਵੇਗਾ।

ABOUT THE AUTHOR

...view details