ਕਿਸਾਨਾਂ ਨੇ ਘੇਰਿਆ ਡੀਸੀ ਦਫਤਰ, ਕੀਤੀ ਨਾਅਰੇਬਾਜ਼ੀ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਬਠਿੰਡਾ: ਜ਼ਿਲ੍ਹੇ ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਜਿਹੜਾ ਨੈਸ਼ਨਲ ਹਾਈਵੇ ਭਾਰਤ ਜੈ ਮਾਲਾ ਹਾਈਵੇ ਨਿਕਲ ਰਿਹਾ ਹੈ ਉਸ਼ ਚ ਕਿਸਾਨਾਂ ਦੀਆਂ ਜਮੀਨਾਂ ਆ ਰਹੀਆਂ ਹਨ ਜਿਸਦਾ ਪੂਰਾ ਮੁਆਵਜ਼ਾਂ ਨਹੀਂ ਮਿਲ ਰਿਹਾ ਹੈ। ਜਿਸ ਦੇ ਚੱਲਦੇ ਗੁੱਸੇ ਚ ਉਨ੍ਹਾਂ ਵੱਲੋਂ ਪਹਿਲਾਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਉਨ੍ਹਾਂ ਦੀਆਂ ਮੰਗਾਂ ਤੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਨਾਲ ਮੀਟਿੰਗ ਕਰਨ ਦੀ ਗੱਲ ਆਖੀ ਗਈ ਸੀ ਪਰ ਤਕਰੀਬਨ 2 ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸਾਨਾਂ ਨੂੰ ਵੀ ਆਪਣੇ ਦਫਤਰ ਚ ਨਹੀਂ ਬੁਲਾਇਆ ਜਿਸ ਕਾਰਨ ਉਨ੍ਹਾਂ ਨੇ ਬਾਹਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।