ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਨੇ ਕੀਤਾ ਚੱਕਾ ਜਾਮ - ਕਿਸਾਨ ਜਥੇਬੰਦੀਆਂ
ਹੁਸ਼ਿਆਰਪੁਰ: ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਦੇਸ਼ ਭਰ 'ਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੂਰੇ ਦੇਸ਼ ਭਰ 'ਚ ਕਿਸਾਨ ਜਥੇਬੰਦੀਆਂ 4 ਘੰਟੇ ਲਈ ਚੱਕਾ ਜਾਮ ਕੀਤਾ। ਇਸ ਦੇ ਤਹਿਤ ਹੁਸ਼ਿਆਰਪੁਰ ਦੇ ਫਗਵਾੜਾ ਬਾਈਪਾਸ ਵਿੱਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਕੱਤਰ ਹੋ ਕੇ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇੱਹ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।