ਮੋਗਾ 'ਚ ਭਾਜਪਾ ਆਗੂ ਦੇ ਘਰ ਬਾਹਰ ਕਿਸਾਨਾਂ ਦਾ ਧਰਨਾ ਜਾਰੀ - ਆਗੂ ਤਰਲੋਚਨ ਸਿੰਘ
ਮੋਗਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਜਨਤਾ ਪਾਰਟੀ ਦੇ ਆਗੂ ਤਰਲੋਚਨ ਸਿੰਘ ਦੇ ਘਰ ਦੇ ਬਾਹਰ ਕਾਫ਼ੀ ਲੰਬੇ ਸਮੇਂ ਤੋਂ ਬੈਠੇ ਕਿਸਾਨਾਂ ਦਾ ਰੋਸ ਧਰਨਾ ਅਜੇ ਵੀ ਜਾਰੀ ਹੈ। ਕੈਪਟਨ ਸਰਕਾਰ ਵੱਲੋਂ 2 ਦਿਨ ਦਾ ਇਜਲਾਸ ਕੀਤਾ ਜਾ ਰਿਹਾ ਹੈ, ਉਥੇ ਹੀ ਕਿਸਾਨਾਂ ਵੱਲੋਂ ਮੋਗਾ ਦੇ ਬੀਜੇਪੀ ਲੀਡਰ ਤੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਜਾਰੀ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋਣਗੀਆਂ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਇਜਲਾਸ਼ ਕੀਤਾ ਜਾ ਰਿਹਾ ਹੈ, ਪਰ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਜੋ ਕਾਨੂੰਨ ਬਣਾਏ ਗਏ ਹਨ ਉਸ ਨੂੰ ਰੱਦ ਨਹੀਂ ਕੀਤਾ ਜਾਂਦਾ ਸਾਡਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।